Dukh bhanjani sahib path
ਦੁਖ ਭੰਜਨੀ ਸਾਹਿਬ ਪਾਠ
ਦੁਖ ਭੰਜਨੀ ਸਾਹਿਬ
ਗਉੜੀ ਮਹਲਾ ੫ ਮਾਂਝ ॥ (੨੧੮-੪)
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ
ਨਾਮੁ ॥
ਆਠ ਪਹਰ ਆਰਾਧੀਐ ਪੂਰਨ ਸਤਿਗੁਰ
ਗਿਆਨੁ ॥੧॥ ਰਹਾਉ ॥
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ
||
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ।
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ
ਅਗਾਧਿ ॥੨॥
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ
ਸਿਰਜਣਹਾਰੁ ॥
ਗੁਰਿ ਤੁਠੈ ਸਭੁ ਕਿਛੁ ਪਾਇਆ ਜਨ ਨਾਨਕ
ਸਦ ਬਲਿਹਾਰ ॥੪॥੨॥੧੭੦॥
ਗਉੜੀ ਮਹਲਾ ੫ ॥ (੧੯੧-੮)
ਸੂਕੇ ਹਰੇ ਕੀਏ ਖਿਨ ਮਾਹੇ ॥
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
ਕਾਟੇ ਕਸਟ ਪੂਰੇ ਗੁਰਦੇਵ ॥
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
ਮਿਟਿ ਗਈ ਚਿੰਤ ਪੁਨੀ ਮਨ ਆਸਾ ॥
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
ਇਛ ਪੁਨੀ ਪੂਰੇ ਗੁਰ ਮਿਲੇ ॥
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
ਗਉੜੀ ਮਹਲਾ ੫ ॥ (੧੯੧–੧੨)
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ ॥
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
ਸਿਮਰਤ ਸਿਮਰਤ ਪ੍ਰਭ ਕਾ ਨਾਉ ॥
ਸਗਲ ਰੋਗ ਕਾ ਬਿਨਸਿਆ ਥਾਉ ॥੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ ॥
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
ਗਉੜੀ ਮਹਲਾ ੫ ॥ (੧੯੨-੪)
ਜਿਸੁ ਸਿਮਰਤ ਦੂਖੁ ਸਭੁ ਜਾਇ ॥
ਨਾਮੁ ਰਤਨੁ ਵਸੈ ਮਨਿ ਆਇ ॥੧॥
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥
ਇਕਸੁ ਬਿਨੁ ਨਾਹੀ ਦੂਜਾ ਕੋਇ ॥
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥
ਸਾਜਨੁ ਮੀਤੁ ਸਖਾ ਕਰਿ ਏਕੁ ॥
ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥
ਰਵਿ ਰਹਿਆ ਸਰਬਤ ਸੁਆਮੀ ॥
ਗੁਣ ਗਾਵੈ ਨਾਨਕੁ ਅੰਤਰਜਾਮੀ
॥੪॥੬੨॥੧੩੧॥
ਗਉੜੀ ਮਹਲਾ ੫ ॥ (੧੯੫-੧੭)
ਕੋਟਿ ਬਿਘਨ ਹਿਰੇ ਖਿਨ ਮਾਹਿ ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥
ਰਹਾਉ ॥
ਸਰਬ ਕਲਿਆਣ ਸੁਖ ਸਹਜ ਨਿਧਾਨ ॥
ਜਾ ਕੈ ਰਿਦੈ ਵਸਹਿ ਭਗਵਾਨ ॥੨॥
ਅਉਖਧ ਮੰਤ੍ਰ ਤੰਤ ਸਭਿ ਛਾਰੁ ॥
ਕਰਣੈਹਾਰੁ ਰਿਦੇ ਮਹਿ ਧਾਰੁ ॥੩॥
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
ਕਹੁ ਨਾਨਕ ਅਟਲ ਇਹੁ ਧਰਮੁ
॥੪॥੮੦॥੧੪੯॥
ਗਉੜੀ ਮਹਲਾ ੫ ॥ (੨੦੦-੬)
ਸਾਂਤਿ ਭਈ ਗੁਰ ਗੋਬਿਦਿ ਪਾਈ ॥
ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥
ਰਾਮ ਨਾਮੁ ਨਿਤ ਰਸਨ ਬਖਾਨ ॥
ਬਿਨਸੇ ਰੋਗ ਭਏ ਕਲਿਆਨ ॥੧॥
ਪਾਰਬ੍ਰਹਮ ਗੁਣ ਅਗਮ ਬੀਚਾਰ ॥
ਸਾਧੂ ਸੰਗਮਿ ਹੈ ਨਿਸਤਾਰ ॥੨॥
ਨਿਰਮਲ ਗੁਣ ਗਾਵਹੁ ਨਿਤ ਨੀਤ ॥
ਗਈ ਬਿਆਧਿ ਉਬਰੇ ਜਨ ਮੀਤ ॥੩॥
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥
ਨਾਨਕ ਦਾਸ ਤੇਰੀ ਸਰਣਾਈ
॥੪॥੧੦੨॥੧੭੧॥
ਗਉੜੀ ਮਹਲਾ ੫ ॥ (੨੦੦-੧੦)
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਨਾਨਕ ਨਾਮੁ ਜਪੈ ਸੋ ਜੀਵੈ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ
॥੨॥੧੦੩॥੧੭੨॥
ਗਉੜੀ ਮਹਲਾ ੫ ॥ (੨੦੧-੬)
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥
ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਦੁਸਟ ਦੂਤ ਪਰਮੇਸਰਿ ਮਾਰੇ ॥
ਜਨ ਕੀ ਪੈਜ ਰਖੀ ਕਰਤਾਰੇ ॥੧॥
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥
ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਨਿਰਭਉ ਹੋਇ ਭਜਹੁ ਭਗਵਾਨ ॥
ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥
ਸਰਣਿ ਪਰੇ ਪ੍ਰਭ ਅੰਤਰਜਾਮੀ ॥
ਨਾਨਕ ਓਟ ਪਕਰੀ ਪ੍ਰਭ ਸੁਆਮੀ
।।੪।।੧੦੮।।
ਗਉੜੀ ਮਹਲਾ ੫ ॥ (੨੦੫-੧੮)
ਰਾਖੁ ਪਿਤਾ ਪ੍ਰਭ ਮੇਰੇ ॥
ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ।।
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ
ਸਰਨਿ ਤੁਹਾਰੇ ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ
ਕਤਹੂੰ ਨਾਹੀ ॥
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁਪਾਇਆ ॥
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ
ਪਦੁ ਨਿਰਬਾਣੀ ॥੪॥੪॥੧੨੫॥
ਸੋਰਠਿ ਮਹਲਾ ੫ ॥ (੬੧੧-੧੧)
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨਭਏ ਅਰੋਗਾ ॥
ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥
ਪ੍ਰਭ ਬਾਣੀ ਸਬਦੁ ਸੁਭਾਖਿਆ ॥
ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ
ਦਇਆਲਾ ॥
ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ
ਪ੍ਰਤਿਪਾਲਾ ॥੨॥
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥
ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ
ਬਣਿ ਆਈ ॥
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ
॥੪॥੧੧॥
ਸੋਰਠਿ ਮਹਲਾ ੫ ॥ (੬੧੯-੨)
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ
ਚਰਣ ਨਿਹਾਰਿਆ ॥
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ
ਉਤਾਰਿਆ ॥੧॥
ਉਬਰੇ ਸਤਿਗੁਰ ਕੀ ਸਰਣਾਈ ॥
ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥
ਘਰ ਮਹਿ ਸੁਖ ਬਾਹਰਿ ਫੁਨਿ ਸੁਖਾ ਪ੍ਰਭ ਅਪੁਨੇ
ਭਏ ਦਇਆਲਾ ॥
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ
ਕਿਰਪਾਲਾ ॥੨॥੧੨॥੪੦॥
ਸੋਰਠਿ ਮਃ ੫ ॥ (੬੧੯-੯)
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ
ਕਿਰਪਾ ਧਾਰੀ ॥
ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ
ਹਮਾਰੀ ॥੧॥
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥
ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ
ਅਰਦਾਸਿ ॥ ਰਹਾਉ ॥
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ
ਭਰੋਸਾ ॥
ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ
ਅੰਦੇਸਾ ॥੨॥੧੪॥੪੨॥
ਸੋਰਠਿ ਮਹਲਾ ੫ ॥ (੬੧੯-੧੩)
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ
ਦੂਖੁ ਮਿਟਾਇਆ ॥
ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ
ਪਾਇਆ ॥੧॥
ਮੇਰਾ ਗੁਰੁ ਪੂਰਾ ਸੁਖਦਾਤਾ ॥
ਕਾਰਣ ਸਮਰਥ ਸੁਆਮੀ ਪੂਰਨ ਪੁਰਖੁ
ਬਿਧਾਤਾ ॥ ਰਹਾਉ ॥
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ
ਭਏ ਦਇਆਲਾ ॥
ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ
ਰਖਵਾਲਾ ॥੨॥੧੫॥੪੩॥
ਸੋਰਠਿ ਮਹਲਾ ੫ ॥ (੬੨੦-੧)
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ
ਉਬਾਰਿਆ ॥
ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ
ਸਮਾਰਿਆ ॥੧॥
ਹੋਈ ਰਾਜੇ ਰਾਮ ਕੀ ਰਖਵਾਲੀ ॥
ਸੁਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ
ਸੁਖਾਲੀ ॥ ਰਹਾਉ ॥
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ
ਭਰਵਾਸਾ ॥
ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ
ਕੀ ਅਰਦਾਸਾ ॥੨॥੧੭॥੪੫॥
ਸੋਰਠਿ ਮਹਲਾ ੫ ॥ (੬੨੦-੫)
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ
ਬਿਦਾਰੇ ॥
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ
ਸਵਾਰੇ ॥੧॥
ਹਰਿ ਜਨਿ ਸਿਮਰਿਆ ਨਾਮ ਅਧਾਰਿ ॥
ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ
ਕਿਰਪਾ ਧਾਰਿ ॥ ਰਹਾਉ ॥
ਸਦਾ ਅਨੰਦ ਕਰਹੁ ਮੇਰੇ ਪਿਆਰੇ ਹਰਿ ਗੋਵਿਦੁ
ਗੁਰਿ ਰਾਖਿਆ ॥
ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ
ਸਤਿ ਭਾਖਿਆ ॥੨॥੧੮॥੪੬॥
ਸੋਰਠਿ ਮਹਲਾ ੫ ॥ (੬੨੦-੮)ਭਏ ਕ੍ਰਿਪਾਲ
ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥
ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ
ਸੰਸਾਰਿ ॥
ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ
ਹਟਤਾਰਿ ॥੧॥
ਹਰਿ ਕੇ ਚਰਣ ਰਿਦੈ ਉਰਿ ਧਾਰਿ ॥
ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ
ਕਿਲਬਿਖ ਕਾਟਣਹਾਰੁ ॥੧॥ ਰਹਾਉ ॥
ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ
ਸਭੁ ਕੋਇ ॥
ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ
ਸੋਇ ॥
ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ
ਸੀਤਲੁ ਹੋਇ ॥੨॥੧੯॥੪੭॥
ਸੋਰਠਿ ਮਹਲਾ ੫ ॥ (੬੨੦-੧੩)
ਸੰਤਹੁ ਹਰਿ ਹਰਿ ਨਾਮੁ ਧਿਆਈ ॥
ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ
ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥
ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ
ਕਿਰਪਾ ਧਾਰੀ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ
ਸਭ ਪਰਵਾਰੀ ॥੧॥
ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ
ਅਧਾਰੋ ॥
ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ
ਸੰਸਾਰੋ ॥੨॥੨੦॥੪੮॥
ਸੋਰਠਿ ਮਹਲਾ ੫ ॥ (੬੨੦-੧੭)
ਮੇਰਾ ਸਤਿਗੁਰੁ ਰਖਵਾਲਾ ਹੋਆ ।।
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ
ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ
ਕੀ ਲਾਜ ਰਖਾਈ ॥ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ
ਬਲਿ ਜਾਂਈ ॥੧॥
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ
ਅਵਗੁਣੁ ਨ ਬੀਚਾਰਿਆ ॥
ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ
ਮਸਤਕਿ ਧਾਰਿਆ ॥੨॥੨੧॥੪੯॥
ਸੋਰਠਿ ਮਹਲਾ ੫ ॥ (੬੨੧-੨)
ਜੀਅ ਜੰਤੁ ਸਭਿ ਤਿਸ ਕੇ ਕੀਏ ਸੋਈ ਸੰਤ
ਸਹਾਈ ॥
ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ
ਬਡਾਈ ॥੧॥
ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥
ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ
ਦਇਆਲ ॥੧॥ ਰਹਾਉ ॥
ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ
ਦਾਤਾ ॥
ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ
ਬਾਰਿਕ ਪਿਤ ਮਾਤਾ ॥੨॥੨੨॥੫੦॥
ਸੋਰਠਿ ਮਹਲਾ ੫ ॥ (੬੨੨-੧੫)
ਠਾਢਿ ਪਾਈ ਕਰਤਾਰੇ ॥
ਤਾਪੁ ਛੋਡਿ ਗਇਆ ਪਰਵਾਰੇ ॥
ਗੁਰਿ ਪੂਰੈ ਹੈ ਰਾਖੀ ॥
ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥
ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ
ਸਦਾ ਸੁਖਾਲਾ ॥ ਰਹਾਉ ॥
ਹਰਿ ਹਰਿ ਨਾਮੁ ਦੀਓ ਦਾਰੂ ॥
ਤਿਨਿ ਸਗਲਾ ਰੋਗੁ ਬਿਦਾਰੂ ॥
ਅਪਣੀ ਕਿਰਪਾ ਧਾਰੀ ॥
ਤਿਨਿ ਸਗਲੀ ਬਾਤ ਸਵਾਰੀ ॥੨॥
ਪ੍ਰਭਿ ਅਪਨਾ ਬਿਰਦੁ ਸਮਾਰਿਆ ॥
ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥
ਗੁਰ ਕਾ ਸਬਦੁ ਭਇਓ ਸਾਖੀ ॥
ਤਿਨਿ ਸਗਲੀ ਲਾਜ ਰਾਖੀ ॥੩॥
ਬੋਲਾਇਆ ਬੋਲੀ ਤੇਰਾ ॥
ਤੂ ਸਾਹਿਬੁ ਗੁਣੀ ਗਹੇਰਾ ॥
ਜਪਿ ਨਾਨਕ ਨਾਮੁ ਸਚੁ ਸਾਖੀ ॥ ॥
ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਬਲਾਵਲੁ ਮਹਲਾ ੫ ॥ (੮੦੧-੧੪)
ਸਰਬ ਕਲਿਆਣ ਕੀਏ ਗੁਰਦੇਵ ॥
ਸੇਵਕੁ ਅਪਨੀ ਲਾਇਓ ਸੇਵ ॥
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
ਧਰਤਿ ਪੁਨੀਤ ਭਈ ਗੁਨ ਗਾਏ ॥
ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥
ਰਹਾਉ ॥
ਸਭਨੀ ਥਾਂਈ ਰਵਿਆ ਆਪਿ ॥
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥
ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
ਗੁਰ ਕੇ ਚਰਨ ਲਗੇ ਮਨਿ ਮੀਠੇ ॥
ਨਿਰਬਿਘਨ ਹੋਇ ਸਭ ਥਾਂਈ ਵੁਠੇ ॥
ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥
ਜਿਥੈ ਕਿਥੈ ਦੀਸਹਿ ਨਾਲੇ ॥
ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥
ਬਿਲਾਵਲੁ ਮਹਲਾ ੫ ॥ (੮੦੬-੯)
ਚਰਨ ਕਮਲ ਪ੍ਰਭ ਹਿਰਦੈ ਧਿਆਏ
ਰੋਗ ਗਏ ਸਗਲੇ ਸੁਖ ਪਾਏ ॥੧॥
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥
ਸਫਲ ਜਨਮੁ ਜੀਵਨ ਪਰਵਾਨੁ ॥੧॥
ਰਹਾਉ ॥
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥
ਕਹੁ ਨਾਨਕ ਜਪਿ ਜੀਵੇ ਗਿਆਨੀ
।।੨।।੨।।੨੦।।
ਬਿਲਾਵਲੁ ਮਹਲਾ ੫ ॥ (੮੦੬-੧੧)
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥
ਰਹਾਉ ॥
ਤਾਪ ਪਾਪ ਸੰਤਾਪ ਬਿਨਾਸੇ ॥
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥
ਗੁਰਿ ਨਾਨਕਿ ਮੇਰੀ ਪੈਜ ਸਵਾਰੀ
॥੨॥੩॥੨੧॥
ਬਿਲਾਵਲੁ ਮਹਲਾ ੫ ॥ (੮੦੬-੧੮)
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ
ਸਮਾਰਿਆ ॥
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ
ਪਰਵਾਰਿਆ ॥੧॥
ਕਾਰਜੁ ਸਤਿਗੁਰਿ ਆਪਿ ਸਵਾਰਿਆ ॥
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ
ਕਲਿਆਣ ਬੀਚਾਰਿਆ ॥੧॥
ਰਹਾਉ ॥
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ
ਸਾਧਾਰਿਆ ॥
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ
ਪੁਜਾਰਿਆ ॥੨॥੫॥੨੩॥
ਬਲਾਵਲੁ ਮਹਲਾ ੫ ॥ (੮੦੭-੭)
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
ਨੀਦ ਪਈ ਸੁਖ ਸਹਜ ਘਰੁ ਆਇਆ ॥੧॥
ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ।।
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥
ਨਾਨਕ ਗੁਰ ਪੂਰੇ ਸਰਨਾਈ ॥
ਜਿਨਿ ਅਪਨੇ ਨਾਮ ਕੀ ਪੈਜ ਰਖਾਈ
॥੨॥੮॥੨੬॥
ਬਿਲਾਵਲੁ ਮਹਲਾ ੫ ॥ (੮੦੭-੧੨)
ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥
ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥
ਰਹਾਉ ॥
ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ
ਆਰੋਗ ॥
ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ
।।੧।।
ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ||
ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ
॥੨॥੧੦॥੨੮॥
ਬਿਲਾਵਲੁ ਮਹਲਾ ੫ ॥ (੮੧੪-੫)
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ
ਨਿਹਾਲ ॥੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ
ਜੋਗੁ ॥੧॥ ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ
ਵਿਆਪੈ ॥
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ
।।੨।।
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ
ਲਾਈ ॥
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ
।।੩।।
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ
ਬੁਲਾਈ ॥
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ
॥੪॥੨੩॥੫੩॥
ਬਿਲਾਵਲੁ ਮਹਲਾ ੫ ॥ (੮੧੭-੪)
ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥
ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ
॥੧॥ ਰਹਾਉ ॥
ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥
ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥
ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥
ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ
॥੨॥੩੪॥੬੪॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ
ਲਇਆ ॥
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ
ਭਇਆ ॥੧॥
ਗੁਰੁ ਪੂਰਾ ਆਰਾਧਿਆ ਸਗਲਾ ਦੂਖੁ ਗਇਆ ॥
ਰਾਖਨਹਾਰੈ ਰਾਖਿਆ ਅਪਨੀ ਕਰਿ ਮੁਇਆ
॥੧॥ ਰਹਾਉ ॥
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ
ਅਪਨਇਆ ॥
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ
ਨਿਰਭਇਆ ॥੨॥੧॥੬੫॥
ਬਿਲਾਵਲੁ ਮਹਲਾ ੫ ॥ (੮੧੯-੯)
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਰੀ ਦਾਤਿ ।।੧।।
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ
ਭਾਈ ॥
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ
॥੧॥ ਰਹਾਉ ॥
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ
॥੨॥੧੩॥੭੭॥
ਬਲਾਵਲੁ ਮਹਲਾ ੫ ॥ (੮੧੯-੧੫)
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ।।
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ
॥੧॥ ਰਹਾਉ ॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ||
ਮਿਟਾਈ ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ
॥੨॥੧੫॥੭੯॥
ਬਿਲਾਵਲੁ ਮਹਲਾ ੫ ॥ (੮੧੯-੧੯)
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ
ਗੁਰਦੇਵ ॥
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ
॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ
ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ
॥੨॥੧੬॥੮੦॥
ਬਲਾਵਲੁ ਮਹਲਾ ॥੫ ॥ (੮੨੧-੬)
ਤਾਪੁ ਲਾਹਿਆ ਗੁਰ ਸਿਰਜਨਹਾਰਿ ॥
ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ
ਰਖੀ ਸਾਰੈ ਸੰਸਾਰਿ ॥੧॥ ਰਹਾਉ ॥
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
ਦਾਸ ਕੀ ਲਾਜ ਰਖੈ ਮਿਹਰਵਾਨੁ ॥
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ
॥੨॥੬॥੮੬॥
ਬਿਲਾਵਲੁ ਮਹਲਾ ੫ ॥ (੮੨੫-੯)
ਤਾਪ ਪਾਪ ਤੇ ਰਾਖੇ ਆਪ ॥
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ
ਹਿਰਦੇ ਮਹਿ ਜਾਪ ॥੧॥ ਰਹਾਉ ॥
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ
ਨਵ ਖੰਡ ਪ੍ਰਤਾਪ ॥
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ
ਮਨ ਤਨ ਸਚੁ ਧ੍ਰਾਪ ॥੧॥
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ
ਸ੍ਰਿਸਟਿ ਕੋ ਮਾਈ ਬਾਪੁ ॥
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ
ਨਾਨਕ ਆਲਾਪ ॥੨॥੨੦॥੧੦੬॥
Ardas in english |Pritham Bhagouti Simar Kai
japji sahib path in punjabi | ਜਪੁਜੀ ਸਾਹਿਬ