chandi di var | ਚੰਡੀ ਦੀ ਵਾਰ
ੴ ਵਾਹਿਗੁਰੂ ਜੀ ਕੀ ਫਤਹ ॥
ਸ੍ਰੀ ਭਗਉਤੀ ਜੀ ਸਹਾਇ ॥
ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੇ ਸਿਮਰੋਂ ਸ੍ਰੀ ਹਰਿਰਾਇ ॥
ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿੱਠੇ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥ ੧॥
ਪਉੜੀ ॥
ਖੰਡਾ ਪ੍ਰਿਥਮੈ ਸਾਜ ਕੈ ਜਿਨ ਸਭ ਸੈਸਾਰੁ ਉਪਾਇਆ ॥
ਬ੍ਰਹਮਾ ਬਿਸਨੁ ਮਹੇਸ ਸਾਜਿ ਕੁਦਰਤਿ ਜਾ ਖੋਲੁ ਰਜਾਇ ਬਣਾਇਆ ॥
ਸਿੰਧ ਪਰਬਤ ਮੇਦਨੀ ਬਿਨੁ ਥੰਮ੍ਹਾ ਗਗਨਿ ਰਹਾਇਆ ॥
ਸਿਰਜੇ ਦਾਨੋ ਦੇਵਤੇ ਤਿਨ ਅੰਦਰਿ ਬਾਦੁ ਰਚਾਇਆ ॥
ਤੈ ਹੀ ਦੁਰਗਾ ਸਾਜਿ ਕੈ ਦੈਤਾ ਦਾ ਨਾਸੁ ਕਰਾਇਆ ॥
ਤੈਥੋਂ ਹੀ ਬਲੁ ਰਾਮ ਲੈ ਨਾਲ ਥਾਣਾ ਦਹਸਿਰੁ ਘਾਇਆ ॥
ਤੈਥੋਂ ਹੀ ਬਲੁ ਕ੍ਰਿਸਨ ਲੈ ਕੰਸੁ ਕੇਸੀ ਪਕੜਿ ਗਿਰਾਇਆ ॥
ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥
ਕਿਨੀ ਤੇਰਾ ਅੰਤੁ ਨ ਪਾਇਆ ॥ ੨॥
ਸਾਧੂ ਸਤਜੁਗੁ ਬੀਤਿਆ ਅਧ ਸੀਲੀ ਤ੍ਰੇਤਾ ਆਇਆ॥
ਨੱਚੀ ਕਲ ਸਰੋਸਰੀ ਕਲ ਨਾਰਦ ਡਉਰੂ ਵਾਇਆ ॥
ਅਭਿਮਾਨੁ ਉਤਾਰਨ ਦੇਵਤਿਆਂ ਮਹਿਖਾਸੁਰ ਸੁੰਭ ਉਪਾਇਆ ॥
ਜੀਤਿ ਲਏ ਤਿਨ ਦੇਵਤੇ ਤਿਹ ਲੋਕੀ ਰਾਜੁ ਕਮਾਇਆ ॥
ਵੱਡਾ ਬੀਰੁ ਅਖਾਇ ਕੈ ਸਿਰ ਉਪਰ ਛੜ ਫਿਰਾਇਆ ॥
ਦਿੱਤਾ ਇੰਦੁ ਨਿਕਾਲ ਕੈ ਤਿਨ ਗਿਰ ਕੈਲਾਸੁ ਤਕਾਇਆ ॥
ਡਰਿ ਕੈ ਹੱਥੇ ਦਾਨਵੀ ਦਿਲ ਅੰਦਰਿ ਤ੍ਰਾਸੁ ਵਧਾਇਆ ॥
ਪਾਸ ਦੁਰਗਾ ਦੇ ਇੰਦੁ ਆਇਆ ॥੩॥
ਪਉੜੀ ॥
ਇਕ ਦਿਹਾੜੇ ਨਾਵਣ ਆਈ ਦੁਰਗਸਾਹ ॥
ਇੰਦ੍ਰ ਬਿਰਥਾ ਸੁਣਾਈ ਅਪਣੇ ਹਾਲ ਦੀ ॥
ਛੀਨ ਲਈ ਠਕੁਰਾਈ ਸ਼ਾਤੇ ਦਾਨਵੀ ॥
ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥
ਬੈਠੇ ਵਾਇ ਵਧਾਈ ਤੇ ਅਮਰਾਵਤੀ ਦਿੱਤੇ ਦੋਵ ਭਜਾਈ ਸਭਨਾ ਰਾਕਸਾਂ ।
ਕਿਨੈ ਨ ਜਿੱਤਾ ਜਾਈ ਮਹਿਖੇ ਦੈਤ ਨੂੰ ॥
ਤੇਰੀ ਸਾਮ ਤਕਾਈ ਦੇਵੀ ਦੁਰਗਸਾਹ ॥੪॥
ਪਉੜੀ ॥
ਦੁਰਗਾ ਬੇਣ ਸੁਣਦੀ ਹੱਸੀ ਹਹੜਾਇ ॥
ਓਹੀ ਸੀਹੁ ਮੰਗਾਇਆ ਰਾਕਸ ਭੱਖਣਾ ॥
ਚਿੰਤਾ ਕਰਹੁ ਨ ਕਾਈ ਦੋਵਾ ਨੂੰ ਆਖਿਆ ਰੋਹ ਹੋਈ ਮਹਾ ਮਾਈ ਰਾਕਸਿ ਮਾਰਣੇ ॥
ਦੋਹਰਾ ॥
ਰਾਕਸਿ ਆਏ ਰੋਹਲੇ ਖੇਤ ਭਿੜਨ ਕੇ ਚਾਇ ।।
ਲਸਕਨ ਤੇਗਾਂ ਬਰਛੀਆਂ ਸੂਰਜੁ ਨਦਰਿ ਨ ਪਾਇ ॥੬॥
ਪਉੜੀ ॥
ਦੁਹਾਂ ਕੰਧਾਰਾ ਮੁਹਿ ਜੁੜੇ ਢੋਲ ਸੰਖ ਨਗਾਰੇ ਬੱਜੇ । ਰਾਕਸਿ ਆਏ ਰੋਹਲੇ ਤਰਵਾਰੀ
ਬਖਤਰ ਸੱਜੇ ॥ ਜੁੱਟੇ ਸਉਹੇ ਜੁੱਧ ਨੂੰ ਇਕ ਜਾਤ ਨ ਜਾਣਨ ਭੇਜੇ ॥ ਖੇਤ ਅੰਦਰਿ ਜੋਧੇ ਗੱਜੇ।।
ਪਉੜੀ ॥
ਜੰਗ ਮੁਸਾਫਾ ਬੱਜਿਆ ਹੁਣ ਘੁਰੇ ਨਗਾਰੇ ਚਾਵਲੇ ॥
ਭੁਲਣ ਨੇਜੇ ਬੈਰਕਾ ਨੀਸਾਣ ਲਸਨਿ ਲਿਸਾਵਲੇ ॥
ਢੋਲ ਨਗਾਰੇ ਪਉਣ ਦੇ ਉੱਘਨ ਜਾਣ ਜਟਾਵਲੇ ॥
ਦੁਰਗਾ ਦਾਨੋ ਡਹੇ ਰਣ ਨਾਦ ਵੱਜਨ ਖੇਤੁ ਭੀਹਾਵਲੇ ॥
ਬੀਰ ਪਰੋਤੇ ਬਰਛੀਏਂ ਜਣ ਡਾਲ ਚਮੁੱਟੇ ਆਵਲੇ ॥
ਇਕ ਵੱਢੇ ਤੇਗੀ ਤੜਫੀਅਨ ਮਦ ਪੀਤੇ ਲੋਟਨਿ ਬਾਵਲੇ ॥
ਇਕ ਚੁਣ ਚੁਣ ਝਾੜਉ ਕਢੀਅਨ ਰੇਤ ਵਿੱ ਚੋਂ ਸੁਇਨਾ ਡਾਵਲੇ ॥
ਗਦਾ ਤ੍ਰਿਸੂਲਾਂ ਬਰਫ਼ੀਆਂ ਤੀਰ ਵੱਗਨ ਖਰੇ ਉਤਾਵਲੇ ॥
ਜਣ ਡਸੇ ਭੁਜੰਗਮ ਸਾਵਲੋ ॥
ਮਰ ਜਾਵਨ ਬੀਰ ਰੁਹਾਵਲੇ ॥੮॥
ਪਉੜੀ ॥
ਦੇਖਨ ਚੰਡ ਪ੍ਰਚੰਡ ਨੂੰ ਰਣ ਘੁਰੇ ਨਗਾਰੇ ॥
ਧਾਏ ਰਾਕਸਿ ਰੋਹਲੇ ਚਉਗਿਰਦੋ ਭਾਰੇ ॥
ਹੱਥੀਂ ਤੇਗਾਂ ਪਕੜਿ ਕੈ ਰਣ ਭਿੜੇ ਕਰਾਰੇ ॥
ਕਦੇ ਨ ਨੱਠੇ ਜੁੱਧ ਤੇ ਜੋਧੇ ਜੁਝਾਰੇ ॥
ਦਿਲ ਵਿਚ ਰੋਹ ਬਢਾਇ ਕੈ ਮਾਰਿ ਮਾਰਿ ਪੁਕਾਰੇ ॥
ਮਾਰੇ ਚੰਡ ਪ੍ਰਚੰਡ ਨੈ ਬੀਰ ਖੇਤ ਉਤਾਰੇ ॥
ਮਾਰੇ ਜਾਪਨ ਬਿਜੁਲੀ ਸਿਰਭਾਰ ਮੁਨਾਰੇ ॥
ਪਉੜੀ ॥
ਚੋਟ ਪਈ ਦਮਾਮੇ ਦਲਾਂ ਮੁਕਾਬਲਾ ॥
ਦੇਵੀ ਦਸਤ ਨਚਾਈ ਸੀਹਣ ਸਾਰਦੀ ॥
ਪੇਟ ਮਲੰਦੇ ਲਾਈ ਮਹਖੇ ਦੈਤ ਨੂੰ ॥
ਗੁਰਦੇ ਆਂਦਾ ਖਾਈ ਨਾਲੇ ਰੁੱਕੜੇ ॥
ਜੇਹੀ ਦਿਲ ਵਿਚ ਆਈ ਕਹੀ ਸੁਣਾਇ ਕੈ ॥
ਚੋਟੀ ਜਾਣ ਦਿਖਾਈ ਤਾਰੇ ਧੂਮਕੇਤ ॥ ੧੦॥
ਪਉੜੀ ॥
ਚੋਟਾਂ ਪਵਨ ਨਗਾਰੇ ਅਣੀਆਂ ਜੁੱਟੀਆਂ ॥
ਧੂਹ ਲਈਆਂ ਤਰਵਾਰੀ ਦੇਵਾਂ ਦਾਨਵੀ ॥
ਵਾਹਨ ਵਾਰੋ ਵਾਰੀ ਸੂਰੇ ਸੰਘਰੇ ॥
ਵਗੈ ਰੱਤੂ ਝੁਲਾਰੀ ਜਿਉ ਗੇਰੂ ਬਾਬਤ੍ਰਾ ॥
ਦੇਖਨ ਬੈਠ ਅਟਾਰੀ ਨਾਰੀ ਰਾਕਸਾਂ ॥
ਪਾਈ ਧੂਮ ਸਵਾਰੀ ਦੁਰਗਾ ਦਾਨਵੀ ॥੧੧॥
ਪਉੜੀ ॥
ਲੱਖ ਨਗਾਰੇ ਵੱਜਨ ਆਮੋ ਸਾਮ੍ਹਣੇ ॥
ਰਾਕਸ ਰਣੋ ਨ ਭੱਜਨ ਰੋਹੇ ਰੋਹਲੇ ॥
ਸੀਹਾਂ ਵਾਂਗੂ ਗੱਜਨ ਸੱਭੇ ਸੂਰਮੇ ॥
ਤਣਿ ਤਣਿ ਕੈਬਰ ਛੱਡਨ ਦੁਰਗਾ ਸਾਮਣੇ ॥ ੧੨॥
ਪਉੜੀ ॥
ਘੁਰੇ ਨਗਾਰੇ ਦੋਹਰੇ ਰਣ ਸੰਗਲੀਆਲੇ ॥
ਧੂੜਿ ਲਪੇਟੇ ਧੂਹਰੇ ਸਿਰਦਾਰ ਜਟਾਲੇ ॥
ઉપર્ક ਉਖਲੀਆਂ ਨਾਸਾ ਜਿਨਾ ਮੁਹਿ ਜਾਪਨ ਆਲੇ ॥
ਧਾਏ ਦੇਵੀ ਸਾਮ੍ਹਣੇ ਬੀਰ ਮੁੱਛਲੀਆਲੇ ॥
ਸੁਰਪਤ ਜੇਹੇ ਲੜ ਹਟੇ ਬੀਰ ਟਲੇ ਨ ਟਾਲੇ ॥
ਗੱਜੇ ਦੁਰਗਾ ਘੇਰਿ ਕੈ ਜਣੁ ਘਣੀਅਰ ਕਾਲੇ ॥ ੧੩॥
ਪਉੜੀ ॥
ਚੋਟ ਪਈ ਖਰਚਾਮੀ ਦਲਾਂ ਮੁਕਾਬਲਾ ॥
ਘੇਰ ਲਈ ਵਰਿਆਮੀ ਦੁਰਗਾ ਆਇ ਕੈ ॥
ਰਾਕਸ ਵਡੇ ਅਲਾਮੀ ਭੱਜ ਨ ਜਾਣਦੇ ॥
ਅੰਤ ਹੋਏ ਸੁਰਗਾਮੀ ਮਾਰੇ ਦੇਵਤਾ ॥ ੧੪॥
ਪਉੜੀ ॥
ਅਗਣਤ ਘੁਰੇ ਨਗਾਰੇ ਦਲਾਂ ਭਿੜੰਦਿਆਂ ॥
ਪਾਏ ਮਹਖਲ ਭਾਰੇ ਦੇਵਾਂ ਦਾਨਵਾਂ ॥
ਵਾਹਨ ਫੱਟ ਕਰਾਰੇ ਰਾਕਸਿ ਰੋਹਲੇ ॥
ਜਾਪਣ ਤੇਗੀ ਆਰੇ ਮਿਆਨੋ ਧੂਹੀਆਂ ॥
ਜੋਧੇ ਵਡੇ ਮੁਨਾਰੇ ਜਾਪਨ ਖੇਤ ਵਿਚਿ ॥
ਦੇਵੀ ਆਪ ਸਵਾਰੇ ਪੱਬਾ ਜਵੇਹਣੇ ॥
ਕਦੇ ਨ ਆਖਨ ਹਾਰੇ ਧਾਵਨ ਸਾਹਮਣੇ ॥
ਦੁਰਗਾ ਸਭ ਸੰਘਾਰੇ ਰਾਕਸਿ ਖੜਗ ਲੈ ॥ ੧੫॥
ਪਉੜੀ ॥
ਉਮਲ ਲੱਥੇ ਜੋਧੇ ਮਾਰੂ ਬੱਜਿਆ ॥
ਬੱਦਲ ਜਿਉ ਮਹਿਖਾਸੁਰ ਰਣ ਵਿਚਿ ਗੱਜਿਆਂ ॥
ਇੰਦ੍ਰਾ ਜੇਹਾ ਜੋਧਾ ਮੈਥਉ ਭੱਜਿਆ ॥
ਕਉਣੁ ਵਿਚਾਰੀ ਦੁਰਗਾ ਜਿਨ ਰਣੁ ਸੱਜਿਆ ॥ १६॥
ਪਉੜੀ ॥ ਵੱਜੇ ਢੋਲ ਨਗਾਰੇ ਦਲਾਂ ਮੁਕਾਬਲਾ ॥
ਤੀਰ ਫਿਰੈ ਰੈਬਾਰੇ ਆਮੋ ਸਾਮ੍ਹਣੇ ॥
ਅਗਣਤ ਬੀਰ ਸੰਘਾਰੇ ਲਗਦੀ ਕੈਬਰੀ ॥
ਡਿੱਗੇ ਜਾਣਿ ਮੁਨਾਰੇ ਮਾਰੇ ਬਿੱਜੂ ਦੇ ॥
ਖੁੱਲੀ ਵਾਲੀਂ ਦੈਤ ਅਹਾੜੇ ਸਭੇ ਸੁਰਮੇ ॥
ਸੁੱਤੇ ਜਾਣਿ ਜਟਾਲੇ ਭੰਗਾਂ ਖਾਇ ਕੈ ॥੧੭॥
ਪਉੜੀ ॥
ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲਿ ਧਉਸਾ ਭਾਰੀ ॥
ਕੜਕ ਉੱਠਿਆ ਫਊਜ ਤੇ ਵਡਾ ਅਹੰਕਾਰੀ ॥
ਲੈ ਕੈ ਚਲਿਆ ਸੂਰਮੇ ਨਾਲਿਵਡੇ ਹਜਾਰੀ ॥
ਮਿਆਨੋ ਖੰਡਾ ਧੂਹਿਆ ਮਹਖ਼ਾਸੁਰ ਭਾਰੀ ॥
ਉੱਮਲ ਲੱਥੇ ਸੂਰਮੇ ਮਾਰ ਮਚੀ ਕਰਾਰੀ ॥
ਜਾਪੇ ਚੱਲੇ ਰੱਤ ਦੇ ਸਲਲੇ ਜਟਧਾਰੀ ॥
ਪਉੜੀ ॥
ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥
ਧੂਹਿ ਲਈ ਕ੍ਰਿਪਾਣੀ ਦੁਰਗਾ ਮਿਆਨ ਤੇ ॥
ਚੌਡੀ ਰਾਕਸਿ ਖਾਣੀ ਵਾਹੀ ਦੈਤ ਨੂੰ ॥
ਕੋਪਰ ਚੂਰ ਚਵਾਣੀ ਲੱਥੀ ਕਰਗ ਲੈ ॥
ਪਾਖਰ ਤੁਰਾ ਪਲਾਣੀ ਰੜਕੀ ਧਰਤ ਜਾਇ ॥
ਲੈਦੀ ਅਘਾ ਸਿਧਾਣੀ ਸਿੰਗਾਂ ਧਉਲ ਦਿਆਂ ॥
ਕੂਰਮ ਸਿਰ ਲਹਿਲਾਣੀ ਦੁਸਮਨ ਮਾਰਿ ਕੈ ॥
ਵੱਢੇ ਗਨ ਤਿਖਾਣੀ ਮੂਏ ਖੇਤ ਵਿਚ ॥
ਰਣ ਵਿਚ ਘੱਤੀ ਘਾਣੀ ਲੋਹੂ ਮਿੱਝ ਦੀ ॥
ਚਾਰੇ ਜੁਗ ਕਹਾਣੀ ਚੱਲਗ ਤੇਗ ਦੀ ॥
ਬਿਧਣ ਖੇਤ ਵਿਹਾਣੀ ਮਹਖੇ ਦੈਤ ਨੂੰ ॥੧੯॥
ਇਤੀ ਮਹਖਾਸੁਰ ਦੈਤ ਮਾਰੇ ਦੁਰਗਾ ਆਇਆ ॥
ਚਉਦਹ ਲੋਕਾਂ ਰਾਣੀ ਸਿੰਘ ਨਚਾਇਆ ॥
ਮਾਰੇ ਬੀਰ ਜਟਾਣੀ ਦਲ ਵਿਚ ਅਗਲੇ ॥
ਮੰਗਨ ਨਾਹੀ ਪਾਣੀ ਦਲੀ ਹੰਕਾਰ ਕੈ ॥
ਜਣ ਕਰੀ ਸਮਾਇ ਪਠਾਣੀ ਸੁਣਿ ਕੈ ਰਾਗ ਨੂੰ ॥
ਰੱਤੂ ਦੇ ਹੜਵਾਣੀ ਚਲੇ ਬੀਰ ਖੇਤ॥
ਪੀਤਾ ਫੁੱਲ ਇਆਣੀ ਘੁੱਮਨ ਸੁਰਮੇ ॥੨੦॥
ਹੋਈ ਅਲੋਪ ਭਵਾਨੀ ਦੇਵਾਂ ਨੂੰ ਰਾਜੁ ਦੇ ॥
ਈਸਰ ਦੀ ਬਰਦਾਨੀ ਹੋਈ ਜਿੱਤ ਦਿਨ ॥
ਸੁੰਭ ਨਿਸੁੰਭ ਗੁਮਾਨੀ ਜਨਮੇ ਸੂਰਮੇ ॥
ਇੰਦ੍ਰ ਦੀ ਰਜਧਾਨੀ ਤੱਕੀ ਜਿੱਤਨੀ ॥੨੧॥
ਇੰਦ੍ਧਰੀ ਤੇ ਧਾਵਣਾ ਵਡ ਜੋਧੀ ਮਤਾ ਪਕਾਇਆ ॥
ਸੰਜ ਪਟੇਲਾ ਪਾਖਰਾ ਭੇੜ ਸੰਦਾ ਸਾਜੁ ਬਣਾਇਆ ॥
ਜੰਮੇ ਕਟਕ ਅਛੂਹਣੀ ਅਸਮਾਨੁ ਗਰਦੀ ਛਾਇਆ ॥
ਰੋਹ ਸੁੰਭ ਨਿਸੁੰਭ ਸਿਧਾਇਆ ॥ ੨੨॥
ਪਉੜੀ ॥
ਸੁੰਭ ਨਿਸੁੰਭ ਅਲਾਇਆ ਵਡ ਜੋਧੀ ਸੰਘਰੁ ਵਾਏ ॥
ਰੋਹ ਦਿਖਾਲੀ ਦਿੱਤੀਆ ਵਰਿਆਮੀ ਤੁਰੇ ਨਚਾਏ ॥
ਘੁਰੇ ਦਮਾਮੇ ਦੋਹਰੇ ਜਮ ਬਾਹਣ ਜਿਉ ਅਰੜਾਏ ॥
ਦੇਉ ਦਾਨੋ ਲੁੱਝਣ ਆਏ ॥ ੨੩॥
ਪਉੜੀ ॥
ਦਾਨੋ ਦੇਉ ਅਨਾਗੀ ਸੰਘਰੁ ਰਚਿਆ ॥
ਫੁੱਲ ਖਿੜੇ ਜਣ ਬਾਗੀਂ ਬਾਣੇ ਜੋਧਿਆਂ ॥
ਭੂਤਾਂ ਇੱਲਾਂ ਕਾਗੀਂ ਗੋਸਤ ਭਖਿਆ ॥
ਹੁੰਮੜ ਧੁੰਮੜ ਜਾਗੀ ਘੱਤੀ ਸੂਰਿਆਂ ॥
੨੪॥ ਸੱਟ ਪਈ ਨਗਾਰੇ ਦਲਾਂ ਮੁਕਾਬਲਾ ॥
ਦਿਤੇ ਦੇਉ ਭਜਾਈ ਮਿਲਿ ਕੈ ਰਾਕਸੀਂ ॥
ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥
ਦੁਰਗਾ ਦੀ ਸਾਮ ਤਕਾਈ ਦੇਵਾਂ ਡਰਦਿਆਂ ॥
ਆਂਦੀ ਚੰਡਿ ਚੜਾਈ ਉਤੇ ਰਾਕਸਾਂ ॥
२५॥
ਪਉੜੀ ॥
ਆਈ ਫੇਰ ਭਵਾਨੀ ਖਬਰੀ ਪਾਈਆਂ ॥
ਦੈਤ ਵਡੇ ਅਭਿਮਾਨੀ ਹੋਏ ਏਕਠੇ ॥
ਲੋਚਨ ਧੂਮ ਗੁਮਾਨੀ ਰਾਇ ਬੁਲਾਇਆ ॥
ਜਗ ਵਿਚ ਵਡਾ ਦਾਨੋ ਆਪ ਕਹਾਇਆ ॥
ਸੱਟ ਪਈ ਖਰਚਾਮੀ ਦੁਰਗਾ ਲਿਆਵਣੀ ॥ २६॥
ਪਉੜੀ ॥
ਕੜਕ ਉਠੀ ਰਣ ਚੰਡੀ ਫਉਜਾਂ ਦੇਖ ਕੈ ॥
ਧੁਹਿ ਮਿਆਨੋ ਖੰਡਾ ਹੋਈ ਸਾਹਮਣੇ ॥
ਸਭੇ ਬੀਰ ਸੰਘਾਰੇ ਧੂਮਰਨੈਣ ਦੇ ॥
ਜਣ ਲੈ ਕਟੇ ਆਰੇ ਦਰਖਤ ਬਾਢੀਆਂ ॥ ੨੭॥
ਪਉੜੀ ॥
ਚੋਬੀਂ ਧਉਂਸ ਬਜਾਈ ਦਲਾਂ ਮੁਕਾਬਲਾ ॥
ਰੋਹ ਭਵਾਨੀ ਆਈ ਉਤੇ ਰਾਕਸਾਂ ॥
ਖੱਬੈ ਦਸਤ ਨਚਾਈ ਸੀਹਣ ਸਾਰ ਦੀ ॥
ਬਹੁਤਿਆਂ ਦੇ ਤਨ ਲਾਈ ਕੀਤੀ ਰੰਗੁਲੀ ॥
ਭਾਈਆਂ ਮਾਰਨ ਭਾਈ ਦੁਰਗਾ ਜਾਣਿ ਕੈ ॥
ਰੋਹ ਹੋਇ ਚਲਾਈ ਰਾਕਸਿ ਰਾਇ ਨੂੰ ॥
ਜਮ ਪੁਰ ਦੀਆ ਪਠਾਈ ਲੋਚਨ ਧੂਮ ਨੂੰ ॥
ਜਾਪੇ ਦਿੱਤੀ ਸਾਈ ਮਾਰਨ ਸੁੰਭ ਦੀ ॥ ੨੮॥
ਪਉੜੀ ॥
ਭੰਨੇ ਦੈਤ ਪੁਕਾਰੇ ਰਾਜੇ ਸੁੰਭ ਥੈ ॥
ਲੋਚਨ ਧੂਮ ਸੰਘਾਰੇ ਸਣੇ ਸਿਪਾਹੀਆਂ ॥
ਚੁਣਿ ਚੁਣਿ ਜੋਧੇ ਮਾਰੇ ਅੰਦਰ ਖੇਤ ਦੈ ॥
ਜਾਪਨ ਅੰਬਰਿ ਤਾਰੇ ਡਿੱਗਨਿ ਸੂਰਮੇ ॥
ਗਿਰੇ ਪਰਬਤ ਭਾਰੇ ਮਾਰੇ ਬਿੱਜੁ ਦੇ ॥
ਦੈਤਾਂ ਦੇ ਦਲ ਹਾਰੇ ਦਹਸਤ ਖਾਇ ਕੈ ॥
ਬਚੇ ਸੁ ਮਾਰੇ ਮਾਰੇ ਰਹਦੇ ਰਾਇ ਥੈ ॥ ੨੯॥
ਪਉੜੀ ॥
ਰੋਹ ਹੋਇ ਬੁਲਾਏ ਰਾਕਸਿ ਰਾਇ ਨੇ ॥
ਬੈਠੇ ਮਤਾ ਪਕਾਈ ਦੁਰਗਾ ਲਿਆਵਣੀ ॥
ਚੰਡ ਅਰ ਮੁੰਡ ਪਠਾਏ ਬਹੁਤਾ ਕਟਕੁ ਦੈ ॥
ਜਾਪੇ ਛੱਪਰ ਛਾਏ ਬਣੀਆ ਕੇਜਮਾ ॥
ਜੇਤੇ ਰਾਇ ਬੁਲਾਏ ਚੱਲੇ ਜੁੱਧ ਨੋ ॥
ਜਣ ਜਮ ਪੁਰ ਪਰੜ ਚਲਾਏ ਸਭੇ ਮਾਰਨੇ ॥ ੩੦॥
ਪਉੜੀ ॥
ਢੋਲ ਨਗਾਰੇ ਵਾਏ ਦਲਾਂ ਮੁਕਾਬਲਾ ॥
ਰੋਹ ਰੁਹੇਲੇ ਆਏ ਉਤੇ ਰਾਕਸਾਂ ॥
ਸਭਨੀ ਤੁਰੇ ਨਚਾਏ ਬਰਛੇ ਪਕੜਿ ਕੈ ॥
ਬਹੁਤੇ ਮਾਰ ਗਿਰਾਏ ਅੰਦਰ ਖੇਤ ਦੈ ॥
ਤੀਰੀ ਛਹਬਰ ਲਾਈ ਬੁੱਠੀ ਦੇਵਤਾ ॥
੩੧॥ ਭੇਰੀ ਸੰਖ ਵਜਾਏ ਸੰਘਰਿ ਰੱਚਿਆ ॥
ਤਣਿ ਤਣਿ ਤੀਰ ਚਲਾਏ ਦੁਰਗਾ ਧਨਖ ਲੈ ॥
ਜਿਨੀ ਦਸਤ ਉਠਾਏ ਰਹੇ ਨ ਜੀਵਦੇ ॥
ਚੰਡ ਅਰ ਮੁੰਡ ਖਪਾਏ ਦੋਨੋ ਦੇਵਤਾ ||
੩੨॥ ਸੁੰਭ ਨਿਸੁੰਭ ਰਿਸਾਏ ਮਾਰੇ ਦੈਤ ਸੁਣ ॥
ਜੋਧੇ ਸਭ ਬੁਲਾਏ ਆਪਣੇ ਮਜਲਸੀ ॥
ਜਿਨੀ ਦੇਉ ਭਜਾਏ ਇੰਦ੍ਰ ਜੇਹਵੇ ॥
ਤੇਈ ਮਾਰ ਗਿਰਾਏ ਪਲ ਵਿਚ ਦੇਵਤਾ ॥
ਓਨੀ ਦਸਤੀ ਦਸਤਿ ਵਜਾਏ ਤਿਨਾ ਚਿਤ ਕਰਿ ॥
ਫਿਰ ਸ੍ਰਣਵਤ ਬੀਜ ਚਲਾਏ ਬੀੜੇ ਰਾਇ ਦੇ ॥
ਸੰਜ ਪਟੋਲਾ ਪਾਏ ਚਿਲਕਤ ਟੋਪੀਆਂ ॥
ਲੁੱਝਣ ਨੋ ਅਰੜਾਏ ਰਾਕਸ ਰੋਹਲੇ ॥
ਕਦੇ ਨ ਕਿਨੇ ਹਟਾਏ ਜੁੱਧ ਮਚਾਇ ਕੈ ॥
ਮਿਲ ਤੇਈ ਦਾਨੋ ਆਏ ਹੁਣ ਸੰਘਰਿ ਦੇਖਣਾ ॥ ३३॥
ਪਉੜੀ ॥
ਦੈਤੀ ਡੰਡ ਉਭਾਰੀ ਨੇੜੈ ਆਇ ਕੈ ॥
ਸਿੰਘ ਕਰੀ ਅਸਵਾਰੀ ਦੁਰਗਾ ਸੋਰ ਸੁਣ ॥
ਖੱਬੈ ਦਸਤ ਉਭਾਰੀ ਗਦਾ ਫਿਰਾਇ ਕੈ ॥
ਸੈਨਾ ਸਭ ਸੰਘਾਰੀ ਸ੍ਰਣਵਤ ਬੀਜ ਦੀ ॥
ਜਣ ਮਦ ਖਾਇ ਮਦਾਰੀ ਘੂਮਨ ਸੂਰਮੇ ॥
ਅਗਣਤ ਪਾਉ ਪਸਾਰੀ ਰੁਲੇ ਅਹਾੜ ਵਿਚਿ ॥
ਜਾਪੇ ਖੇਡ ਖਿਡਾਰੀ ਸੁੱਤੇ ਫਾਗ ਨੂੰ ॥
੩੪॥ ਸ੍ਵਵਤ ਬੀਜ ਹਕਾਰੇ ਰਹਦੇ ਸੂਰਮੇ ॥
ਜੋਧੇ ਜੇਡ ਮੁਨਾਰੇ ਦਿੱਸਨ ਖੇਤ ਵਿਚਿ ॥
ਸਭਨੀ ਦਸਤ ਉਭਾਰੇ ਤੇਗਾਂ ਧੂਹਿ ਕੈ ॥
ਮਾਰੋ ਮਾਰ ਪੁਕਾਰੇ ਆਏ ਸਾਮ੍ਹਣੇ ॥
ਸੰਜਾਤੇ ਠਣਿਕਾਰੇ ਤੇਗੀਂ ਉੱਬਰੇ ॥
ਘਾਟ ਘੜਨਿ ਠਠਿਆਰੇ ਜਾਣਿ ਬਣਾਇ ਕੈ ॥
੩੫॥ ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥
ਘੂਮਰ ਬਰਗ ਸਤਾਣੀ ਦਲ ਵਿਚਿ ਘੱਤੀਓ ॥
ਸਣੇ ਤੁਰਾ ਪਲਾਣੀ ਡਿੱਗਣ ਸੂਰਮੇ ॥
ਉਠਿ ਉਠਿ ਮੰਗਣਿ ਪਾਣੀ ਘਾਇਲ ਘੂਮਦੇ ॥
ਏਵਡੁ ਮਾਰਿ ਵਿਹਾਣੀ ਉਪਰ ਰਾਕਸਾਂ ॥
ਬਿੱਜਲ ਜਿਉ ਝਰਲਾਣੀ ਉੱਠੀ ਦੇਵਤਾ ॥ ३६॥
ਪਉੜੀ ॥
ਚੋਬੀ ਧਉਂਸ ਉਭਾਰੀ ਦਲਾਂ ਮੁਕਾਬਲਾ ॥
ਸਭੋ ਸੈਨਾ ਮਾਰੀ ਪਲ ਵਿਚਿ ਦਾਨਵੀ ॥
ਦੁਰਗਾ ਦਾਨੋ ਮਾਰੇ ਰੋਹ ਬਢਾਇ ਕੈ ॥
ਸਿਰ ਵਿਚ ਤੇਗ ਵਗਾਈ ਣਵਤ ਬੀਜ ਦੇ ॥
੩੭॥ ਅਗਣਤ ਦਾਨੋ ਭਾਰੇ ਹੋਏ ਲੋਹੂਆ ॥
ਜੋਧੇ ਜੇਡ ਮੁਨਾਰੇ ਅੰਦਰਿ ਖੇਤ ਦੈ ॥
ਦੁਰਗਾ ਨੋ ਲਲਕਾਰੇ ਆਵਣ ਸਾਮ੍ਹਣੇ ॥
ਦੁਰਗਾ ਸਭ ਸੰਘਾਰੇ ਰਾਕਸ ਆਂਵਦੇ ॥
ਰਤੂ ਦੇ ਪਰਨਾਲੇ ਤਿਨ ਤੇ ਭੁਇ ਪਏ ॥
ਉੱਠੇ ਕਾਰਣਿਆਰੇ ਰਾਕਸ ਹੜਹੜਾਇ ॥੩੮॥
ਧਗਾ ਸੰਗਲੀਆਲੀ ਸੰਘਰ ਵਾਇਆ ॥
ਬਰਛੀ ਬੰਬਲੀਆਲੀ ਸੂਰੇ ਸੰਘਰੇ ॥
ਭੇੜਿ ਮਚਿਆ ਬੀਰਾਲੀ ਦੁਰਗਾ ਦਾਨਵੀਂ ॥
ਮਾਰ ਮਚੀ ਮੁਹਰਾਲੀ ਅੰਦਰਿ ਖੇਤ ਦੈ ॥
ਜਣ ਨਟ ਲੱਥੇ ਛਾਲੀ ਢੋਲਿ ਬਜਾਇ ਕੈ ॥
ਲੋਹੂ ਫਾਥੀ ਜਾਲੀ ਲੋਥੀ ਜਮਧੜੀ ॥
ਘਣ ਵਿਚਿ ਜਿਉ ਛੰਛਾਲੀ ਤੇਗਾਂ ਹੱਸੀਆਂ ॥
ਘੁੱਮਰਆਰਿ ਸਿਆਲੀ ਬਣੀਆਂ ਕੇਜਮਾਂ ॥ ੩੯॥
ਧਗਾ ਸੂਲੀ ਬਜਾਈਆਂ ਦਲਾਂ ਮੁਕਾਬਲਾ ॥
ਧੂਹਿ ਮਿਆਨੋ ਲਈਆਂ ਜੁਆਨੀ ਸੂਰਮੀ ॥
ਸ੍ਰਣਵਤ ਬੀਜ ਬਧਾਈਆਂ ਅਗਣਤ ਸੂਰਤਾਂ ॥
ਦੁਰਗਾ ਸਉਹੇਂ ਆਈਆਂ ਰੋਹ ਬਢਾਇ ਕੈ ॥
ਸਭਨੀ ਆਣ ਵਗਾਈਆਂ ਤੇਗਾਂ ਧੂਹਿ ਕੈ ॥
ਦੁਰਗਾ ਸਭ ਬਚਾਈਆਂ ਢਾਲ ਸੰਭਾਲ ਕੈ ॥
ਦੇਵੀ ਆਪ ਚਲਾਈਆਂ ਤਕਿ ਤਕਿ ਦਾਨਵੀ ॥
ਲੋਹੂ ਨਾਲਿ ਡੁਬਾਈਆਂ ਤੇਗਾਂ ਨੰਗੀਆਂ ॥
ਸਾਰਸੁਤੀ ਜਣੁ ਨਾਈਆਂ ਮਿਲ ਕੈ ਦੇਵੀਆਂ ॥
ਸਭੇ ਮਾਰ ਗਿਰਾਈਆਂ ਅੰਦਰਿ ਖੇਤ ਦੈ ॥
ਤਿੱਦੂੰ ਫੇਰਿ ਸਵਾਈਆਂ ਹੋਈਆਂ ਸੂਰਤਾਂ ॥ ੪੦।।
ਪਉੜੀ ॥
ਸੂਰੀ ਸੰਘਰਿ ਰਚਿਆ ਢੋਲ ਸੰਖ ਨਗਾਰੇ ਵਾਇ ਕੈ ॥
ਚੰਡ ਚਿਤਾਰੀ ਕਾਲਕਾ ਮਨ ਬਾਹਲਾ ਰੋਸ ਬਢਾਇ ਕੈ ॥
ਨਿਕਲੀ ਮੱਥਾ ਫੋੜਿ ਕੈ ਜਣੁ ਫਤੇ ਨੀਸਾਣ ਬਜਾਇ ਕੈ ॥
ਜਾਗ ਸੁ ਜੰਮੀ ਜੁੱਧ ਨੂੰ ਜਰਵਾਣਾ ਜਣ ਮਰੜਾਇ ਕੈ ॥
ਦਲ ਵਿਚਿ ਘੇਰਾ ਘੱਤਿਆ ਜਣ ਸੀਂਹ ਤੁਰਿਆ ਗਣਿਣਾਇ ਕੈ ॥
ਆਪ ਵਿਸੂਲਾ ਹੋਇਆ ਤਿਹ ਲੋਕਾਂ ਤੇ ਖੁਨਸਾਇ ਕੈ ॥
ਰੋਹ ਸਿਧਾਈਆਂ ਚਕ੍ਰ ਪਾਨ ਕਰ ਨਿੰਦਾ ਖੜਗ ਉਠਾਇ ਕੈ ॥
ਅਗੈ ਰਾਕਸ ਬੈਠੇ ਰੋਹਲੇ ਤੀਰੀ ਤੇਗੀ ਛਹਬਰਿ ਲਾਇ ਕੈ ॥
ਪਕੜ ਪਛਾੜੇ ਰਾਕਸਾਂ ਦਲ ਦੈਤਾਂ ਅੰਦਰਿ ਜਾਇ ਕੈ ॥
ਬਹੁ ਕੇਸੀ ਪਕੜਿ ਪਛਾੜਿਅਨਿ ਤਿਨ ਅੰਦਰਿ ਧੂਮ ਰਚਾਇ ਕੈ ॥
ਬਡੇ ਬਡੇ ਚੁਣ ਸੂਰਮੇ ਗਹਿ ਕੋਟੀ ਦਏ ਚਲਾਇ ਕੈ ॥
ਰਣ ਕਾਲੀ ਗੁੱਸਾ ਖਾਇ ਕੈ ॥੪੧॥
ਪਉੜੀ ॥
ਦੁਹਾ ਕੰਧਾਰਾ ਮੁਹਿ ਜੁੜੇ ਅਣੀਆ ਰਾਚੋਈਆਂ ॥
ਧੂਹਿ ਕਿਰਪਾਣਾਂ ਤਿੱਖੀਆਂ ਨਾਲ ਲੋਹੂ ਧੋਈਆਂ ॥
ਹੂਰਾਂ ਸ੍ਰਣਵਤ ਬੀਜ ਨੂੰ ਘਤਿ ਘੇਰਿ ਖਲੋਈਆਂ ॥
ਲਾੜਾ ਦੇਖਨ ਲਾੜੀਆਂ ਚਉਗਿਰਦੇ ਹੋਈਆਂ ॥ ੪੨॥
ਚੋਬੀ ਧਉਸਾ ਪਾਈਆਂ ਦਲਾਂ ਮੁਕਾਬਲਾ ॥
ਦਸਤੀ ਧੁਹ ਨਚਾਈਆਂ ਤੇਗਾਂ ਨੰਗੀਆਂ ॥
ਸੂਰਿਆਂ ਦੇ ਤਨ ਲਾਈਆਂ ਗੋਸਤ ਗਿੱਧੀਆਂ॥
ਬਿੱਧਣ ਰਾਤੀ ਆਈਆਂ ਮਰਦਾਂ ਘੋੜਿਆਂ ॥
ਜੋਗਣੀਆਂ ਮਿਲਿ ਧਾਈਆਂ ਲੋਹੂ ਭੱਖਣਾ ॥
ਫਉਜਾਂ ਮਾਰ ਹਟਾਈਆਂ ਦੇਵਾਂ ਦਾਨਵਾਂ ॥
ਭਜਦੀ ਕਥਾ ਸੁਣਾਈਆਂ ਰਾਜੇ ਸੁੰਭ ਬੈ ॥
ਭੁਈਂ ਨ ਪਉਣੈ ਪਾਈਆਂ ਬੂੰਦਾ ਰਕਤ ਦੀਆਂ ॥
ਕਾਲੀ ਖੇਤ ਖਪਾਈਆਂ ਸਭੇ ਸੂਰਤਾਂ ॥
ਬਹੁਤੀ ਸਿਰੀ ਬਿਹਾਈਆਂ ਘੜੀਆਂ ਕਾਲ ਕੀਆਂ ॥
ਜਾਣਿ ਨ ਜਾਏ ਮਾਈਆਂ ਜੂਝੇ ਸੂਰਮੇ ॥ ੪੩॥
ਸੁੰਭ ਸੁਣੀ ਕਰਹਾਲੀ ਸ੍ਰਣਵੰਤ ਬੀਜ ਦੀ ॥
ਰਣ ਵਿਚਿ ਕਿਨੈ ਨ ਝਾਲੀ ਦੁਰਗਾ ਆਂਵਦੀ ॥
ਬਹੁਤੇ ਬੀਰ ਜਟਾਲੀ ਉਠੇ ਆਖ ਕੈ ॥
ਚੋਟਾ ਪਾਨ ਤਬਾਲੀ ਜਾਸਨ ਜੁੱਧ ਨੂੰ ॥
ਥਰਿ ਥਰਿ ਪ੍ਰਿਥਮੀ ਚਾਲੀ ਦਲਾਂ ਚੜੰਦਿਆਂ ॥
ਨਾਉ ਜਿਵੇ ਹੈ ਹਾਲੀ ਸਹੁ ਦਰੀਆਉ ਵਿਚਿ ॥
ਧੂੜਿ ਉਤਾਹਾਂ ਘਾਲੀ ਛੜੀ ਤੁਰੰਗਮਾਂ ॥
ਜਾਣਿ ਪੁਕਾਰੂ ਚਾਲੀ ਧਰਤੀ ਇੰਦ੍ਰ ਥੈ ॥੪੪॥
ਪਉੜੀ ॥
ਆਹਰਿ ਮਿਲਿਆ ਆਹਰੀਆਂ ਸੈਣ ਸੂਰਿਆਂ ਸਾਜੀ ॥
ਚੱਲੇ ਸਉਹੇ ਦੁਰਗਸਾਹ ਜਣ ਕਾਬੈ ਹਾਜੀ ॥
ਤੀਰੀ ਤੇਗੀ ਜਮਧੜੀ ਰਣ ਵੰਡੀ ਭਾਜੀ ॥
ਇਕ ਘਾਇਲ ਘੂਮਨ ਸੂਰਮੇ ਜਣ ਮਕਤਬ ਕਾਜੀ ॥
ਇਕ ਬੀਰ ਪਰੋਤੇ ਬਰਛੀਏ ਜਿਉ ਝੁਕ ਪਉਨ ਨਿਵਾਜੀ ॥
ਇਕ ਦੁਰਗਾ ਸਉਹੇ ਖੁਨਸ ਕੈ ਖੁਨਸਾਇਨ ਤਾਜੀ ॥
ਇਕ ਧਾਵਨ ਦੁਰਗਾ ਸਾਮ੍ਹਣੇ ਜਿਉ ਭੁਖਿਆਏ ਪਾਜੀ ॥
ਕਦੇ ਨ ਰੱਜੇ ਜੁਝ ਤੇ ਰਜ ਹੋਏ ਰਾਜੀ ॥ ੪੫॥
ਬੱਜੇ ਸੰਗਲੀਆਲੇ ਸੰਘਰ ਡੋਹਰੇ ॥
ਡਹੇ ਜੁ ਖੇਤ ਜਟਾਲੇ ਹਾਠਾਂ ਜੋੜਿ ਕੈ ॥
ਨੇਜੇ ਬੰਬਲੀਆਲੇ ਦਿੱਸਨ ਓਰੜੇ ॥
ਚੱਲੇ ਜਾਣ ਜਟਾਲੇ ਨਾਵਨ ਗੰਗ ਨੂੰ ॥੪੬॥
ਪਉੜੀ ॥
ਦੁਰਗਾ ਅਤੈ ਦਾਨਵੀ ਸੂਲ ਹੋਈਆਂ ਕੰਗਾਂ ॥
ਵਾਛੜ ਘੱਤੀ ਸੂਰਿਆਂ ਵਿਚ ਖੇਤ ਖਤੰਗਾਂ ॥
ਧੂਹਿ ਕ੍ਰਿਪਾਣਾ ਤਿਖੀਆਂ ਬਢ ਲਾਹਨਿ ਅੰਗਾਂ ॥
ਪਹਲਾ ਦਲਾਂ ਮਿਲੰਦਿਆਂ ਭੇੜ ਪਇਆ ਨਿਹੰਗਾਂ ॥ ੪੭॥
ਪਉੜੀ ॥
ਓਰੜ ਫਉਜਾਂ ਆਈਆਂ ਬੀਰ ਚੜੇ ਕੰਧਾਰੀ ॥
ਸੜਕ ਮਿਆਨੋ ਕਢੀਆਂ ਤਿੱਖੀਆਂ ਤਰਵਾਰੀ ॥
ਕੜਕ ਉਠੇ ਰਣ ਮੱਚਿਆ ਵੱਡੇ ਹੰਕਾਰੀ ॥
ਸਿਰ ਧੜ ਬਾਹਾਂ ਗਨਲੇ ਫੁਲ ਜੇਹੈ ਬਾੜੀ ॥
ਜਾਪੇ ਕਟੇ ਬਾਢੀਆਂ ਰੁਖ ਚੰਦਨ ਆਰੀ ॥ ੪੮॥
ਦੁਹਾਂ ਕੰਧਾਰਾਂ ਮੁਹਿ ਜੁੜੇ ਜਾ ਸੱਟ ਪਈ ਖਰਵਾਰ ਕਉ ॥
ਤਕ ਤਕ ਕੈਬਰਿ ਦੁਰਗਸਾਹ ਤਕ ਮਾਰੇ ਭਲੇ ਜੁਝਾਰ ਕਉ ॥
ਪੈਦਲ ਮਾਰੇ ਹਾਥੀਆਂ ਸੰਗਿ ਰਥ ਗਿਰੇ ਅਸਵਾਰ ਕਉ ॥
ਸੋਹਨ ਸੰਜਾ ਬਾਗੜਾ ਜਣ ਲੱਗੇ ਫੁੱਲ ਅਨਾਰ ਕਉ ॥
ਗੁੱਸੇ ਆਈ ਕਾਲਕਾ ਹਥਿ ਸੱਜੇ ਲੈ ਤਲਵਾਰ ਕਉ ॥
ਏਦੁ ਪਾਰਉ ਓਤ ਪਾਰ ਹਰਨਾਕਸਿ ਕਈ ਹਜਾਰ ਕਉ ॥
ਜਿਣ ਇੱਕਾ ਰਹੀ ਕੰਧਾਰ ਕਉ ॥
ਸਦ ਰਹਮਤ ਤੇਰੇ ਵਾਰ ਕਉ ॥
ਪਉੜੀ ॥
ਦੁਹਾਂ ਕੰਧਾਰਾਂ ਮੁਹਿ ਜੁੜੇ ਸੱਟ ਪਈ ਮਧਾਣ ਕਉ ॥
ਤਦ ਖਿੰਗ ਨਸੁੰਭ ਨਚਾਇਆ ਡਾਲ ਉਪਰਿ ਬਰਗਸਤਾਣ ਕਉ ॥
ਫੜੀ ਬਿਲੰਦ ਮਗਾਇਉਸ ਫੁਰਮਾਇਸ ਕਰਿ ਮੁਲਤਾਨ ਕਉ ॥
ਗੁੱਸੇ ਆਈ ਸਾਮ੍ਹਣੇ ਰਣ ਅੰਦਰਿ ਘੱਤਣ ਘਾਣ ਕਉ ॥
ਅਗੈ ਤੇਗ ਵਗਾਈ ਦੁਰਗਸਾਹ ਬਢ ਸੁੰਭਨ ਬਹੀ ਪਲਾਣ ਕਉ ॥
ਰੜਕੀ ਜਾਇ ਕੈ ਧਰਤ ਕਉ ਬੱਢ ਪਾਖਰ ਬੱਢ ਕਿਕਾਣ ਕਉ ॥
ਬੀਰ ਪਲਾਣੋ ਡਿੱਗਿਆ ਕਰਿ ਸਿਜਦਾ ਸੁੰਭ ਸੁਜਾਣ ਕਉ ॥
ਸਾਬਾਸ ਸਲੋਣੇ ਖਾਣ ਕਉ ॥
ਸਦਾ ਸਾਬਾਸ ਤੇਰੇ ਤਾਣ ਕਉ ॥
ਤਾਰੀਫਾਂ ਪਾਨ ਚਬਾਨ ਕਉ ॥
ਸਦ ਰਹਮਤ ਕੈਫਾਂ ਖਾਨ ਕਉ ॥
ਸਦ ਰਹਮਤ ਤੁਰੇ ਨਚਾਣ ਕੱਉ ॥ ५०॥
ਪਉੜੀ ॥
ਦੁਰਗਾ ਅਤੈ ਦਾਨਵੀ ਗਹ ਸੰਘਰਿ ਕੱਥੇ ॥
ਓਰੜ ਉੱਠੇ ਸੂਰਮੇ ਆ ਡਾਹੇ ਮੱਥੇ ॥
ਕੱਟ ਤੁਫੰਗੀ ਕੈਬਰੀ ਦਲ ਗਾਹਿ ਨਿਕੱਥੇ ॥
ਦੇਖਨਿ ਜੰਗ ਫਰੇਸਤੇ ਅਸਮਾਨੋ ਲੱਥੇ ॥ ੫੧॥
ਪਉੜੀ ॥
ਦੁਹਾਂ ਕੰਧਾਰਾਂ ਮੁਹ ਜੁੜੇ ਦਲ ਘੁਰੇ ਨਗਾਰੇ ॥
ਓਰੜ ਆਏ ਸੂਰਮੇ ਸਿਰਦਾਰ ਰਣਿਆਰੇ ॥
ਲੈ ਕੇ ਤੇਗਾਂ ਬਰਛੀਆਂ ਹਥਿਆਰ ਉਭਾਰੇ ॥
ਟੋਪ ਪਟੇਲਾ ਪਾਖਰਾਂ ਗਲਿ ਸੰਜ ਸਵਾਰੇ ॥
ਲੈ ਕੇ ਬਰਛੀ ਦੁਰਗਸਾਹ ਬਹੁ ਦਾਨਵ ਮਾਰੇ ॥
ਚੜੇ ਰਥੀ ਗਜ ਘੋੜਿਈ ਮਾਰ ਭੁਇ ਤੇ ਡਾਰੇ ॥
ਜਾਣ ਹਲਵਾਈ ਸੀਖ ਨਾਲ ਵਿੰਨ੍ਹ ਵੜੇ ਉਤਾਰੇ ॥ ੫੨॥
ਪਉੜੀ ॥
ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲ ਧਉਸਾ ਭਾਰੀ ॥
ਲਈ ਭਗਉਤੀ ਦੁਰਗਸਾਹ ਵਰ ਜਾਗਨ ਭਾਰੀ ॥
ਲਾਈ ਰਾਜੇ ਸੁੰਭ ਨੋ ਰਤੁ ਪੀਐ ਪਿਆਰੀ ॥
ਸੁੰਭ ਪਲਾਣੋ ਡਿੱਗਿਆ ਉਪਮਾ ਬੀਚਾਰੀ ॥
ਡੁਬ ਰਤੂ ਨਾਲਹੁ ਨਿਕਲੀ ਬਰਛੀ ਦੁਧਾਰੀ ॥
ਜਾਣ ਰਜਾਦੀ ਉਤਰੀ ਪੈਨ ਸੂਹੀ ਸਾਰੀ ॥ ੫੩॥
ਪਉੜੀ ॥
ਦੁਰਗਾ ਅਤੈ ਦਾਨਵੀ ਭੇੜ ਪਇਆ ਸਬਾਹੀਂ ॥
ਸਸਤ੍ਰ ਪਜੂਤੇ ਦੁਰਗਸਾਹ ਗਹ ਸਭਨੀਂ ਬਾਹੀਂ ॥
ਸੁੰਭ ਨਿਸੁੰਭ ਸੰਘਾਰਿਆ ਵਥ ਜੇਹੇ ਸਾਹੀਂ ॥
ਫਉਜਾਂ ਰਾਕਸਿਆਰੀਆਂ ਦੇਖਿ ਰੋਵਨਿ ਧਾਹੀਂ ॥
ਮੁਹਿ ਕੁੜੂਚੇ ਘਾਹ ਦੇ ਛੱਡ ਘੋੜੇ ਰਾਹੀਂ ॥
ਭਜਦੇ ਹੋਏ ਮਾਰੀਅਨ ਮੁੜ ਝਾਕਨ ਨਾਹੀਂ ॥ ੫੪॥
ਪਉੜੀ ॥
ਸੁੰਭ ਨਿਸੁੰਭ ਪਠਾਇਆ ਜਮ ਦੇ ਧਾਮ ਨੋ ॥
ਇੰਦ੍ਰ ਸੱਦ ਬੁਲਾਇਆ ਰਾਜ ਅਭਿਖੇਖ ਨੋ ॥
ਸਿਰ ਪਰ ਛਤ੍ਰ ਫਿਰਾਇਆ ਰਾਜੇ ਇੰਦ੍ਰ ਦੈ ॥
ਚਉਦਹ ਲੋਕਾਂ ਛਾਇਆ ਜਸੁ ਜਗ ਮਾਤ ਦਾ ॥
ਦੁਰਗਾ ਪਾਠ ਬਣਾਇਆ ਸਭੇ ਪਉੜੀਆਂ ॥
ਫੇਰ ਨ ਜੂਨੀ ਆਇਆ ਜਿਨ ਇਹ ਗਾਇਆ ॥ ੫੫॥
“ਚੰਡੀ ਦੀ ਵਾਰ” ਦਸਮ ਗ੍ਰੰਥ ਵਿੱਚ ਪਾਈ ਗਈ ਇੱਕ ਰਚਨਾ ਹੈ, ਜੋ ਸਿੱਖ ਧਰਮ ਵਿੱਚ ਇੱਕ ਪਵਿੱਤਰ ਗ੍ਰੰਥ ਹੈ, ਜੋ ਸਿੱਖ ਧਰਮ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਹੈ। “ਚੰਡੀ ਦੀ ਵਾਰ” ਸ਼ਬਦ ਦਾ ਅਨੁਵਾਦ “ਚੰਡੀ ਦਾ ਗਾਥਾ” ਹੈ, ਜਿੱਥੇ ਚੰਡੀ ਦਾ ਮਤਲਬ ਦੇਵੀ ਦੁਰਗਾ ਜਾਂ ਸ਼ਕਤੀ ਹੈ, ਜੋ ਹਿੰਦੂ ਧਰਮ ਵਿੱਚ ਇੱਕ ਸ਼ਕਤੀਸ਼ਾਲੀ ਅਤੇ ਸਤਿਕਾਰਯੋਗ ਦੇਵੀ ਹੈ।
ਇਹ ਰਚਨਾ ਇੱਕ ਵੀਰਤਾ ਅਤੇ ਸਿੱਖ ਕੌਮ ਵਿੱਚ ਹਿੰਮਤ ਅਤੇ ਬਹਾਦਰੀ ਨੂੰ ਪ੍ਰੇਰਿਤ ਕਰਦੀ ਹੈ। ਇਹ ਦੇਵੀ ਚੰਡੀ ਅਤੇ ਰਾਕਸ਼ਸਾਂ ਵਿਚਕਾਰ ਜੋ ਚੰਗੇ ਅਤੇ ਬੁਰਾਈ ਵਿਚਕਾਰ ਸਦੀਵੀ ਸੰਘਰਸ਼ ਦਾ ਪ੍ਰਤੀਕ ਨੂੰ ਦਰਸ਼ਾਂਦੀ ਹੈ। “ਚੰਡੀ ਦੀ ਵਾਰ” ਵਿੱਚ ਵਰਤੀ ਗਈ ਭਾਸ਼ਾ ਬਹੁਤ ਹੀ ਕਾਵਿਕ ਅਤੇ ਅਲੰਕਾਰਿਕ ਹੈ, ਅਤੇ ਇਸ ਤਰ੍ਹਾਂ ਦੇ ਚਿੱਤਰਾਂ ਨਾਲ ਭਰੀ ਹੈ ਜੋ ਡੂੰਘੇ ਅਧਿਆਤਮਿਕ ਅਤੇ ਨੈਤਿਕ ਸੰਦੇਸ਼ਾਂ ਨੂੰ ਬਿਆਨ ਕਰਦੀ ਹੈ।
ਰਚਨਾ ਸ਼ਕਤੀ ਅਤੇ ਹਿੰਮਤ ਦੇ ਬ੍ਰਹਮ ਸਰੋਤ ਨੂੰ ਮੰਨਦੇ ਹੋਏ, ਸਰਵਸ਼ਕਤੀਮਾਨ ਨੂੰ ਬੇਨਤੀ ਨਾਲ ਸ਼ੁਰੂ ਹੁੰਦੀ ਹੈ। ਇਹ ਫਿਰ ਚੰਡੀ ਦੇ ਗੁਣਾਂ ਦਾ ਵਰਣਨ ਕਰਕੇ ਅਤੇ ਉਸ ਨੂੰ ਇੱਕ ਜ਼ਬਰਦਸਤ ਅਤੇ ਸ਼ਕਤੀਸ਼ਾਲੀ ਯੋਧੇ ਵਜੋਂ ਦਰਸਾਇਆ ਗਿਆ ਹੈ ਜੋ ਹਨੇਰੇ ਦੀਆਂ ਸ਼ਕਤੀਆਂ ਨੂੰ ਜਿੱਤਦਾ ਹੈ। ਬਿਰਤਾਂਤ ਲੜਾਈ ਦੇ ਦ੍ਰਿਸ਼ਾਂ ਦੇ ਸਪਸ਼ਟ ਵਰਣਨ ਨਾਲ ਭਰਪੂਰ ਹੈ, ਜੋ ਕਿ ਸੰਘਰਸ਼ ਦੀ ਤੀਬਰਤਾ ਅਤੇ ਦੈਵੀ ਸ਼ਕਤੀ ਨੂੰ ਦਰਸਾਉਂਦਾ ਹੈ ਜੋ ਧਾਰਮਿਕਤਾ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ।
“ਚੰਡੀ ਦੀ ਵਾਰ” ਦੇ ਕੇਂਦਰੀ ਵਿਸ਼ਿਆਂ ਵਿੱਚੋਂ ਇੱਕ ਧਰਮ, ਜਾਂ ਧਰਮੀ ਕਰਤੱਵ ਦਾ ਸੰਕਲਪ ਹੈ। ਪਾਠ ਅਤਿਅੰਤ ਔਕੜਾਂ ਦੇ ਬਾਵਜੂਦ, ਜ਼ੁਲਮ ਅਤੇ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਦੀ ਮਹੱਤਤਾ ‘ਤੇ ਜ਼ੋਰ ਦਿੰਦਾ ਹੈ। ਇਹ ਸਿੱਖ ਭਾਈਚਾਰੇ ਨੂੰ ਨੈਤਿਕ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਕਮਜ਼ੋਰ ਅਤੇ ਮਜ਼ਲੂਮਾਂ ਦੀ ਰੱਖਿਆ ਕਰਨ ਲਈ ਉਤਸ਼ਾਹਿਤ ਕਰਦਾ ਹੈ।
ਇਸ ਰਚਨਾ ਵਿੱਚ ਸਿੱਖ ਫਲਸਫੇ ਦੇ ਤੱਤ ਵੀ ਸ਼ਾਮਲ ਹਨ, ਜੋ ਚੰਡੀ ਸਮੇਤ ਵੱਖ-ਵੱਖ ਰੂਪਾਂ ਵਿੱਚ ਪ੍ਰਗਟ ਹੋਈ ਬ੍ਰਹਮ ਊਰਜਾ ਨੂੰ ਮਾਨਤਾ ਦਿੰਦੇ ਹੋਏ ਬ੍ਰਹਮ ਦੇ ਨਿਰਾਕਾਰ, ਅਲੌਕਿਕ ਪਹਿਲੂ ਵਿੱਚ ਵਿਸ਼ਵਾਸ ਨੂੰ ਉਜਾਗਰ ਕਰਦਾ ਹੈ। ਇਹ ਪਰਮਾਤਮਾ ਦੀ ਏਕਤਾ ਅਤੇ ਸਾਰੀ ਸ੍ਰਿਸ਼ਟੀ ਦੇ ਆਪਸ ਵਿੱਚ ਜੁੜੇ ਹੋਣ ਦੀ ਸਿੱਖ ਸਮਝ ਨੂੰ ਦਰਸਾਉਂਦਾ ਹੈ।
ਜਿਵੇਂ “ਚੰਡੀ ਦੀ ਵਾਰ” ਅੱਗੇ ਵਧਦੀ ਹੈ, ਇਹ ਲੜਾਈ ਦੇ ਮਨੋਵਿਗਿਆਨਕ ਅਤੇ ਅਧਿਆਤਮਿਕ ਪਹਿਲੂਆਂ ਦੀ ਖੋਜ ਕਰਦੀ ਹੈ। ਇਹ ਧਾਰਮਿਕਤਾ ਦੀ ਖੋਜ ਵਿੱਚ ਵਿਅਕਤੀਆਂ ਦੁਆਰਾ ਦਰਪੇਸ਼ ਅੰਦਰੂਨੀ ਸੰਘਰਸ਼ਾਂ ਅਤੇ ਚੁਣੌਤੀਆਂ ਦੀ ਪੜਚੋਲ ਕਰਦਾ ਹੈ। ਪਾਠ ਸੁਝਾਅ ਦਿੰਦਾ ਹੈ ਕਿ ਸੱਚੀ ਜਿੱਤ ਕੇਵਲ ਬਾਹਰੀ ਲੜਾਈਆਂ ਵਿੱਚ ਹੀ ਨਹੀਂ, ਸਗੋਂ ਆਪਣੇ ਅੰਦਰਲੇ ਭੂਤਾਂ ਨੂੰ ਹਰਾਉਣ ਅਤੇ ਆਪਣੇ ਆਪ ਨੂੰ ਬ੍ਰਹਮ ਇੱਛਾ ਨਾਲ ਜੋੜਨ ਵਿੱਚ ਵੀ ਹੈ।
ਰਚਨਾ ਦੇ ਅੰਤਮ ਭਾਗ ਸਰਵਸ਼ਕਤੀਮਾਨ ਪ੍ਰਤੀ ਸ਼ੁਕਰਗੁਜ਼ਾਰ ਅਤੇ ਸ਼ਰਧਾ ਜ਼ਾਹਰ ਕਰਦੇ ਹਨ, ਇਹ ਮੰਨਦੇ ਹੋਏ ਕਿ ਸਾਰੀ ਤਾਕਤ ਅਤੇ ਹਿੰਮਤ ਆਖਰਕਾਰ ਬ੍ਰਹਮ ਸਰੋਤ ਤੋਂ ਪੈਦਾ ਹੁੰਦੀ ਹੈ। ਪਾਠ ਧਾਰਮਿਕਤਾ ਦੀ ਪ੍ਰਾਪਤੀ ਵਿੱਚ ਉਦੇਸ਼ ਅਤੇ ਦ੍ਰਿੜਤਾ ਦੀ ਡੂੰਘੀ ਭਾਵਨਾ ਪੈਦਾ ਕਰਦੇ ਹੋਏ ਨਿਮਰਤਾ ਅਤੇ ਬ੍ਰਹਮ ਆਦੇਸ਼ ਦੇ ਅਧੀਨ ਹੋਣ ਦੀ ਭਾਵਨਾ ਨੂੰ ਪ੍ਰੇਰਿਤ ਕਰਦਾ ਹੈ।
ਸੰਖੇਪ ਰੂਪ ਵਿੱਚ, “ਚੰਡੀ ਦੀ ਵਾਰ” ਇੱਕ ਸ਼ਕਤੀਸ਼ਾਲੀ ਅਤੇ ਅਧਿਆਤਮਿਕ ਤੌਰ ‘ਤੇ ਉਤਸਾਹਿਤ ਰਚਨਾ ਹੈ ਜੋ ਨੈਤਿਕ ਅਤੇ ਦਾਰਸ਼ਨਿਕ ਸਿੱਖਿਆਵਾਂ ਦੇ ਨਾਲ ਜੋੜਦੀ ਹੈ। ਇਸ ਦੇ ਹਿੰਮਤ, ਧਾਰਮਿਕਤਾ ਅਤੇ ਸ਼ਰਧਾ ਦੇ ਵਿਸ਼ੇ ਸਿੱਖ ਭਾਈਚਾਰੇ ਨਾਲ ਡੂੰਘਾਈ ਨਾਲ ਗੂੰਜਦੇ ਹਨ ।